Amritsar:ਕਿਸਾਨੀ ਅੰਦੋਲਨ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ - ਸਾਈਕਲ ਮਾਰਚ
ਅੰਮ੍ਰਿਤਸਰ:ਲੋਕ ਇਨਸਾਫ਼ ਪਾਰਟੀ (Lok Insaf Party) ਅੰਮ੍ਰਿਤਸਰ ਦੀ ਟੀਮ ਨੇ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿਚ ਜਲਿਆਂਵਾਲਾ ਬਾਗ਼ ਦੇ ਬਾਹਰ ਰੋਸ ਪ੍ਰਦਰਸ਼ਨ (Protest) ਕੀਤਾ।ਇਸ ਮੌਕੇ ਪ੍ਰਦਰਸ਼ਨਕਾਰੀ ਜਗਜੋਤ ਸਿੰਘ ਖਾਲਸਾ ਨੇ ਕਿਹਾ ਹੈ ਕਿ ਬੀਤੇ ਸਾਲ ਲੋਕ ਇਨਸਾਫ਼ ਪਾਰਟੀ ਨੇ ਖੇਤੀ ਕਾਲੇ ਕਾਨੂੰਨ ਬਣਨ ਤੋਂ ਪਹਿਲਾ ਬਿੱਲਾਂ ਨੂੰ ਰੱਦ ਕਰਵਾਉਣ ਲਈ ਸਾਈਕਲ ਮਾਰਚ ਸ਼ੁਰੂ ਕੀਤਾ ਸੀ ਪਰ ਉਸ ਸਮੇਂ ਅਕਾਲੀ ਦਲ ਨੇ ਖੇਤੀ ਬਿੱਲਾਂ ਦਾ ਸਮਰਥਨ ਕੀਤਾ ਸੀ।ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।ਇਸ ਮੌਕੇ ਅੰਮ੍ਰਿਤਸਰ ਦੀ ਲੋਕ ਇਨਸਾਫ਼ ਪਾਰਟੀ ਦੀ ਟੀਮ ਨੇ ਡੀਸੀ ਨੂੰ ਕਾਨੂੰਨ ਰੱਦ ਕਰਵਾਉਣ ਲਈ ਮੰਗ ਪੱਤਰ ਦਿੱਤਾ ਗਿਆ ਹੈ।