ਅੰਮ੍ਰਿਤਸਰ ਪੁਲਿਸ ਨੇ ਚੋਰੀ ਦੇ ਛੇ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕੀਤੇ ਕਾਬੂ - amritsar ch hoi chori
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾੜੇ ਅਨਸਰਾਂ, ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ। ਪੁਲਿਸ ਵਲੋਂ ਮੁਖਬਰ ਦੀ ਇਤਲਾਹ ਉਤੇ ਨਾਕਾਬਮਦੀ ਦੌਰਾਨ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਇੰਨ੍ਹਾਂ ਕੋਲੋਂ ਪੁਲਿਸ ਨੂੰ ਹੋਰ ਪੰਜ ਮੋਟਰਸਾਈਕਲ ਬਰਾਮਦ ਹੋਏ ਹਨ। ਪੁਲਿਸ ਦਾ ਕਹਿਣਾ ਕਿ ਇੰਨ੍ਹਾਂ ਦਾ ਇਕ ਹੋਰ ਸਾਥੀ ਹੈ, ਜੋ ਵਾਰਦਾਤਾਂ 'ਚ ਸ਼ਾਮਲ ਹੈ,ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮ ਕੋਰਟ ਕੰਪਲੈਕਸ ਵਿਚੋਂ ਚੋਰੀ ਕਰਦੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵਲੋਂ ਰਿਮਾਂਡ ਉਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।