ਨਕਲੀ ਪੁਲਿਸ ਮੁਲਾਜ਼ਮ ਆਏ ਪੁਲਿਸ ਅੜ੍ਹਿੱਕੇ ! - Amritsar police arrested two fake policemen
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਪੰਜਾਬ ਪੁਲਿਸ ਦੇ ਨਕਲੀ ਇੰਸਪੈਕਟਰ ਅਤੇ ASI ਬਣ ਕੇ ਲੋਕਾਂ ਨੂੰ ਲੁੱਟਦੇ ਸਨ। ਇਸ ਸਬੰਧੀ ਅੰਕਿਤ ਨਾਮ ਦੇ ਨੌਜਵਾਨ ਵੱਲੋਂ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਨਾਲ ਦੋ ਨੌਜਵਾਨਾਂ ਵੱਲੋਂ ਠੱਗੀ ਮਾਰੀ ਗਈ ਹੈ। ਨੌਜਵਾਨ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।