ਪੁਲਿਸ ਨੇ ਐਕਟਿਵਾ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਬੇਨਕਾਬ - 12 ਐਕਟਿਵਾ ਬਰਾਮਦ
ਅੰਮ੍ਰਿਤਸਰ ਵਿੱਚ ਥਾਣਾ ਏਅਰਪੋਰਟ ਦੀ ਪੁਲਿਸ (Thana Airport Police) ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਮੁਖਬਰ ਦੀ ਸੂਚਨਾ ਦੇ ਅਧਾਰ ਉੱਤੇ ਨਾਕਾ ਬੰਦੀ ਦੌਰਾਨ (During blockade) ਪੁਲਿਸ ਪਾਰਟੀ ਵੱਲੋਂ ਐਕਟਿਵਾ ਚੋਰੀ (Activa theft) ਕਰਕੇ ਅੱਗੇ ਵੇਚਣ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਨਿਸ਼ਾਨਦੇਹੀ ਉੱਤੇ 12 ਐਕਟਿਵਾ ਬਰਾਮਦ (12 Activa recovered) ਕੀਤੀਆ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਵਾਹਨਾਂ ਦੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ।