6 ਜੂਨ ਘੱਲੂਘਾਰੇ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਵੱਲੋ ਰੇਲਵੇ ਸਟੇਸ਼ਨ 'ਤੇ ਚਲਾਇਆ ਚੈਕਿੰਗ ਅਭਿਆਨ - ਚੈਕਿੰਗ ਅਭਿਆਨ
ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਜੀਆਰਪੀ ਪੁਲਿਸ ਵੱਲੋ 6 ਜੂਨ ਦੇ ਸੰਬੰਧ 'ਚ ਘੱਲੂਘਾਰੇ ਨੂੰ ਲੈ ਕੇ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਆਉਣ ਜਾਉਂਣ ਵਾਲੇ ਯਾਤਰੀਆਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਸਰਚ ਅਭਿਆਨ ਚਲਾਇਆ ਗਿਆ। ਅਭਿਆਨ ਦੌਰਾਨ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ। ਯਾਤਰੀਆਂ ਨੂੰ ਲਵਾਰਿਸ਼ ਚੀਜ਼ਾ ਨੂੰ ਹੱਥ ਲਗਾਉਣ ਅਤੇ ਉਸਦੀ ਸੂਚਨਾ ਪੁਲਿਸ ਪ੍ਰਸ਼ਾਸ਼ਨ ਨੂੰ ਦੇਣ ਸੰਬਧੀ ਹਦਾਇਤਾਂ ਦਿੱਤੀਆ ਗਈਆਂ। ਇਸ ਸੰਬਧੀ ਜਾਣਕਾਰੀ ਦਿੰਦਿਆਂ ਜੀਆਰਪੀ ਦੇ ਪੁਲਿਸ ਅਧਿਕਾਰੀ ਪਾਲ ਕੁਮਾਰ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋ ਅੱਜ 6 ਜੂਨ ਨੂੰ ਆਉਣ ਵਾਲੇ ਘੱਲੂਘਾਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਸਰਚ ਅਭਿਆਨ ਚਲਾਇਆ ਗਿਆ ਹੈ।