ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 1 ਗੈਂਗਸਟਰ ਨੂੰ ਕੀਤਾ ਕਾਬੂ - ਵਿਆਹ ਦੇ ਵਿੱਚ ਗੋਲੀ ਚਲਾਉਣ ਦੀ ਵੀਡੀਓ ਵਾਇਰਲ
ਅੰਮ੍ਰਿਤਸਰ: ਪਿਛਲੇ ਦਿਨੀਂ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਵਿਆਹ ਦੇ ਵਿੱਚ ਗੋਲੀ ਚਲਾਏ ਜਾਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮੋਨੂੰ ਮੋਟਾ ਨਾਮਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਐਸਪੀ ਦਿਹਾਤੀ ਗੌਰਵ ਤੁਰਾ ਨੇ ਦੱਸਿਆ ਕਿ ਮੋਨੂੰ ਮੋਟਾ ਕੋਲੋਂ ਪੁਲਿਸ ਨੇ ਇੱਕ ਪਿਸਤੌਲ ਤੇ 2 ਜਿੰਦਾ ਰੋਂਦ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀ ਗੌਰਵ ਤੁਰਾ ਦੇ ਅਨੁਸਾਰ ਇਸ ਦੇ ਬਾਕੀ ਸਾਥੀਆਂ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਪਰ ਅਜੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਬਾਕੀ ਲੋਕਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।