ਫਰੀਦਕੋਟ 'ਚ ਬਸਪਾ ਤੇ ਅਕਾਲੀ ਦਲ ਵੱਲੋਂ ਅਨਮੋਲ ਗਗਨ ਦਾ ਫੂਕਿਆ ਪੁਤਲਾ
ਫਰੀਦਕੋਟ:ਬੀਤੇ ਦਿਨੀਂ ਆਮ ਆਦਮੀ ਪਾਰਟੀ (Aam Aadmi Party) ਦੀ ਆਗੂ ਤੇ ਪੰਜਾਬੀ ਗਾਇਕਾ (Punjabi singer) ਅਨਮੋਲ ਗਗਨ ਮਾਨ ਵੱਲੋਂ ਭਾਰਤੀ ਸੰਵਿਧਾਨ (Constitution of India) ਨੂੰ ਲੈ ਕੇ ਦਿੱਤੇ ਕਿ ਕਥਿਤ ਇਤਰਾਜ਼ਯੋਗ ਬਿਆਨ ਦੇ ਚਲਦੇ ਉਨ੍ਹਾਂ ਦਾ ਪੰਜਾਬ ਭਰ ਵਿੱਚ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।ਜਿਸ ਨੂੰ ਲੈ ਕੇ ਫ਼ਰੀਦਕੋਟ ਵਿੱਚ ਅਕਾਲੀ ਤੇ ਬਸਪਾ ਨੇ ਅਨਮੋਲ ਗਗਨ ਮਾਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਨੇ ਅਨਮੋਲ ਗਗਨ ਮਾਨ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ।