ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਅਲਟੀਮੇਟਮ, ਕਿਹਾ ਟਰਾਂਸਪੋਰਟ ਮੰਤਰੀ ਜਾਂ ਮੁੱਖ ਮੰਤਰੀ ਦਾ ਕਰਾਂਗੇ ਘਿਰਾਓ - Moga News
ਮੋਗਾ: ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਜਾਂ ਮੁੱਖ ਮੰਤਰੀ ਪੰਜਾਬ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਗੱਡੀਆਂ (Moga PUNBUS employees) ਵਿੱਚ ਨਹੀਂ ਤੇਲ ਪੈ ਰਿਹਾ ਜਿਸ ਦੇ ਚਲਦਿਆਂ ਵੱਡਾ ਵਿੱਤੀ ਘਾਟਾ ਹੋ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਨੂੰ ਲੈ ਕੇ ਉਨ੍ਹਾਂ ਨੇ ਚਿਤਾਵਨੀ ਵੀ ਪੰਜਾਬ ਸਰਕਾਰ ਨੂੰ ਦਿੱਤੀ ਗਈ ਹੈ। ਇਸ ਮੌਕੇ 'ਤੇ ਬੋਲਦੇ ਹੋਏ ਕੱਚੇ ਮੁਲਾਜ਼ਮਾਂ ਦੇ ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਵਾਅਦਾ ਖਿਲਾਫੀ ਕੀਤੀ ਗਈ ਹੈ। ਮੋਗਾ ਪ੍ਰਸ਼ਾਸਨ ਨੇ 15 ਅਗਸਤ ਨੂੰ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾ ਉਹਨਾਂ ਲਈ ਸਾਰੇ ਮੁੱਦੇ ਹਲ ਕੀਤੇ ਜਾਣਗੇ, ਪਰ ਮੀਟਿੰਗ ਵਿਚ ਮੁੱਖ ਮੰਤਰੀ ਪੰਜਾਬ ਨਾਲ ਨਾ ਕਰਵਾ ਕੇ ਫਾਇਨਾਂਸ ਮਿਨਿਸਟਰ ਹਰਪਾਲ ਚੀਮਾ ਨੇ ਕਰਵਾਈ ਗਈ ਜੋ ਕਿ ਬੇਸਿੱਟਾ ਨਿਕਲੀ।