ਪੰਜਾਬ

punjab

By

Published : Sep 6, 2022, 8:08 PM IST

ETV Bharat / videos

ਅਣਪਛਾਤੇ ਵਾਹਨ ਨੇ ਲਈ ਇੱਕ ਵਿਅਕਤੀ ਦੀ ਜਾਨ

ਫਗਵਾੜਾ ਮੌਲੀ ਮੇਨ ਹਾਈਵੇਅ ਉੱਤੇ ਇਕ ਅਣਪਛਾਤੇ ਵਾਹਨ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸਦੇ ਚੱਲਦਿਆਂ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਇਸ ਦੀ ਸ਼ਿਕਾਇਤ ਤੁਰੰਤ ਪੁਲਿਸ ਨੂੰ ਦਿੱਤੀ ਅਤੇ ਮੌਕੇ ਉੱਤੇ ਪਹੁੰਚ ਮੌਲੀ ਚੌਂਕੀ ਇੰਚਾਰਜ ਇੰਦਰਜੀਤ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਕਿਸੇ ਅਣਪਛਾਤੇ ਵਾਹਨ ਵੱਲੋਂ ਇਸ ਨੂੰ ਟੱਕਰ ਮਾਰ ਦਿੱਤੀ ਗਈ ਹੈ। ਜਿਸ ਵਿੱਚ ਮੌਕੇ ਉੱਤੇ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਗਿੰਦਰ ਸਿੰਘ ਵਾਸੀ ਟੱਕਰਾਂ ਵਜੋਂ ਹੋਈ ਹੈ। ਪੁਲਿਸ ਨੇ ਤੁਰੰਤ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਉੱਤੇ ਅਗਲੀ ਕਾਰਵਾਈ ਆਰੰਭ ਕੀਤੀ ਜਾਵੇਗੀ।

ABOUT THE AUTHOR

...view details