ਮੰਗਾਂ ਨੂੰ ਲੈਕੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਲਗਾਇਆ ਧਰਨਾ - ਆਂਗਨਵਾੜੀ ਮੁਲਾਜ਼ਮ ਯੂਨੀਅਨ
ਫਤਿਹਗੜ੍ਹ ਸਾਹਿਬ: ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਬਲਾਕ ਸਰਹਿੰਦ ਵਿਖੇ ਬਲਾਕ ਪ੍ਰਧਾਨ ਗੁਰਮੀਤ ਕੌਰ ਦੀ ਅਗਵਾਈ ਵਿੱਚ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤਾ। ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਅਪਣਾਏ ਅੜੀਅਲ ਰਵੱਈਏ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਏ ਐਸਮਾ ਵਰਗੇ ਕਾਨੂੰਨਾਂ ਦਾ ਇਸਤੇਮਾਲ ਕਰ ਹੱਕਾਂ ਦੀ ਲੜਾਈ ਉਤੇ ਰੋਕ ਲਾਉਣਾ ਮੁਲਾਜ਼ਮ ਅਤੇ ਮਜ਼ਦੂਰ ਹਿੱਤ ਵਿਰੋਧੀ ਰਵੱਈਆ ਹੈ।