ਪੰਜਾਬ

punjab

ETV Bharat / videos

ਆਂਗਨਵਾੜੀ ਵਰਕਰਾਂ ਨੇ ਸੀਡੀਪੀਓ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ - ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ

By

Published : Feb 27, 2021, 1:25 PM IST

ਜਲੰਧਰ: ਕਸਬਾ ਫਿਲੌਰ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀਡੀਪੀਓ ਦਫਤਰ ਦੇ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੁੜ ਤੋਂ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਧਰਨੇ ਪ੍ਰਦਰਸ਼ਨ ਤੋਂ ਬਾਅਦ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ, ਜਿਸ ਦੇ ਕਾਰਨ ਉਨ੍ਹਾਂ ਨੂੰ ਮੁੜ ਤੋਂ ਫਿਰ ਸੀਡੀਪੀਓ ਦਫ਼ਤਰ ਅੱਗੇ ਆਪਣਾ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਉਹੀ ਮੰਗਾ ਹਾਲੇ ਤੱਕ ਸਰਕਾਰ ਵੱਲੋਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਜੇਕਰ ਇਸੇ ਤਰ੍ਹਾਂ ਹੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਆਪਣਾ ਰੋਸ ਪ੍ਰਦਰਸ਼ਨ ਹੋਰ ਉੱਚੇ ਲੈਵਲ ਤੇ ਲੈ ਕੇ ਜਾਣਗੇ। ਆਂਗਣਵਾੜੀ ਵਰਕਰਾਂ ਨੇ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਦੇ ਹੱਥੋਂ ਆਪਣਾ ਮੰਗ ਪੱਤਰ ਵੀ ਸੂਬਾ ਸਰਕਾਰ ਨੂੰ ਭੇਜਿਆ।

ABOUT THE AUTHOR

...view details