ਆਂਗਣਵਾੜੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ
ਤਰਨ ਤਾਰਨ: ਆਪਣੀਆਂ ਹੱਕਾਂ ਮੰਗਾ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਸਮੇਤ ਹੋਰ ਮੁਲਾਜ਼ਮ ਜਥੇਬੰਦੀਆਂ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਵਿੱਚ ਵਰਕਰਾਂ ਨੇ ਆਪਣੇ ਆਪ ਨੂੰ ਜੇਲ ਭਰੋ ਅੰਦੋਲਨ ਲਈ ਵੀ ਪੇਸ਼ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਆਂਗਣਵਾੜੀ ਸਕੂਲਾਂ ਵਿੱਚ ਪੜ੍ਹ ਰਹੇਂ ਬੱਚੇ ਖੋਹ ਕੇ ਦੂਜੇ ਸਕੂਲਾਂ ਵਿੱਚ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਣ ਭੱਤੇ ਜੋ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹ ਵੀ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰਾਂ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਾਂਝਾ ਮੰਚ ਬਣਾਕੇ ਧਰਨਾ ਦਿੱਤਾ। ਇਸ ਮੌਕੇ ਖੇਮਕਰਨ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਆਂਗਣਵਾੜੀ ਵਰਕਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਨਾਅਰੇਬਾਜ਼ੀ ਕੀਤੀ।