ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸੂਬਾ ਸਰਕਾਰ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ
ਫ਼ਤਿਹਗੜ੍ਹ ਸਾਹਿਬ: ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ ਸਾਹਿਬ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਂਗਨਵਾੜੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਤੋਂ ਵਾਂਝੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਹੱਕੀ ਤੇ ਜਾਇਜ਼ ਮੰਗਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਅਸੀ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਂਗਨਵਾੜੀ ਕੇਂਦਰਾਂ 'ਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਵਾਪਸ ਨਹੀਂ ਭੇਜਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਹੁਣ ਤੱਕ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਾਰੀਆਂ ਬੇਸਿਟਾ ਨਿਕਲੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਾ ਮੰਨਿਆ ਤਾਂ 26 ਨਵੰਬਰ ਨੂੰ ਪੰਜਾਬ ਦੇ ਸਮੁੱਚੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।