ਨਿਗਮ ਚੋਣਾਂ ਨੂੰ ਲੈ ਕੇ ਆਪ ਆਗੂ ਗਗਨ ਮਾਨ ਨੇ ਕੀਤਾ ਮਾਨਸਾ ਦਾ ਦੌਰਾ - ਆਮ ਆਦਮੀ ਪਾਰਟੀ
ਮਾਨਸਾ: ਨਗਰ ਕੌਂਸਲ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋਣ ਨਾਲ ਆਮ ਆਦਮੀ ਪਾਰਟੀ ਨੇ ਪ੍ਰਚਾਰ ਤੇਜ਼ ਕੀਤਾ। ਆਪ ਆਗੂ ਅਨਮੋਲ ਗਗਨ ਮਾਨ ਸਮੇਤ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਇਕੱਠ ਕਰਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਚੋਣਾਂ ਵਿੱਚ ਜਿਹੜੇ ਪਾਰਟੀ ਉਮੀਦਵਾਰ ਉਤਾਰੇ ਹਨ ਅਤੇ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਉਹ ਬਹੁ-ਗਿਣਤੀ ਨਾਲ ਨਗਰ ਕੌਂਸਲ ਦੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਸਾਫ਼ ਅਤੇ ਇਮਾਨਦਾਰ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਦੇਖਦੇ ਹੋਏ ਸਾਡੀ ਪਾਰਟੀ ਨੇ ਨਗਰ ਕੌਂਸਲ ਚੋਣਾਂ ਨੂੰ ਅੱਗੇ ਪਾਉਣ ਦੀ ਅਪੀਲ ਕੀਤੀ ਸੀ ਪਰ ਸਮਾਂ ਤੈਅ ਹੋਣ ਤੋਂ ਬਾਅਦ ਅਸੀਂ ਇਹ ਚੋਣਾਂ ਹੋਰ ਰਾਜਨੀਤਕ ਪਾਰਟੀਆਂ ਲਈ ਨਹੀਂ ਛੱਡ ਸਕਦੇ।