ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ: ਜਗਦੀਪ ਚੀਮਾ - 14 ਫਰਵਰੀ ਨੂੰ ਹੋਣ ਜਾ ਰਹੀਆਂ ਨਿਗਮ ਚੋਣਾਂ
ਫ਼ਤਿਹਗੜ੍ਹ ਸਾਹਿਬ: 14 ਫਰਵਰੀ ਨੂੰ ਹੋਣ ਜਾ ਰਹੀਆਂ ਨਿਗਮ ਚੋਣਾਂ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਹਲਕਾ ਬਸੀ ਪਠਾਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਘਰ-ਘਰ ਜਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਬਸੀ ਪਠਾਣਾਂ ਦੇ ਸ਼ਹਿਰ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਕਾਸ ਕਾਰਜਾਂ ਲਈ ਵੱਡੇ-ਵੱਡੇ ਗਰਾਂਟਾਂ ਦੇ ਗੱਫੇ ਦੇ ਕੇ ਸ਼ਹਿਰ ਦਾ ਪੂਰਨ ਤੌਰ 'ਤੇ ਵਿਕਾਸ ਕਰਵਾ ਗਿਆ ਸੀ। ਉਨ੍ਹਾਂ ਕਿਹਾ ਕਿ ਬੱਸੀ ਪਠਾਣਾਂ ਦੀਆਂ ਸਮੁੱਚੀਆਂ ਮਿਉਂਸਿਪਲ ਕਮੇਟੀ ਦੀਆਂ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾ ਕੇ ਕਾਮਯਾਬ ਕੀਤਾ ਜਾਵੇ।