ਪੰਜਾਬ

punjab

ਕਿਸਾਨੀ ਅੰਦੋਲਨ ਵਿੱਚ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ

By

Published : Jun 22, 2021, 2:12 PM IST

Updated : Jun 22, 2021, 2:42 PM IST

ਸਮਰਾਲਾ: ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬੀ ਗਾਇਕ ਜੱਸ ਬਾਜਵਾ (Punjabi singer Jas Bajwa) ਨੇ ਹੋਕਾ ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਮੁਹਿੰਮ ਦੇ ਤਹਿਤ ਸਮਰਾਲਾ ਪਹੁੰਚੇ ਕੇ ਕਿਸਾਨਾਂ (Farmers) ਤੇ ਹੋਰ ਲੋਕਾਂ ਨੂੰ ਜਾਗਰੂਤ ਕੀਤਾ। ਜੱਸ ਬਾਜਵਾ ਨੇ ਘੁਲਾਲ ਟੋਲ ਪਲਾਜ਼ਾ ‘ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜੱਸ ਬਾਜਵਾ ਨੇ ਕਿਹਾ, ਕਿ ਸਾਨੂੰ ਕਿਸਾਨੀ ਅੰਦੋਲਨ ਵਿੱਚ ਦਿੱਲੀ (Delhi) ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਜੱਸ ਬਾਜਵਾ ਨੇ ਇਸ ਅੰਦੋਲਨ ਵਿੱਚ ਵੱਧ ਤੋਂ ਵੱਧ ਨੌਜਵਾਨਾਂ (Youth) ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਨਾਲ ਹੀ ਜੱਸ ਬਾਜਵਾ ਨੇ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਪੈਣ ਦੀਆਂ ਅਫਵਾਹਾਂ ਉਪਰ ਧਿਆਨ ਨਾ ਦੇਣ ਦੀ ਵੀ ਲੋਕਾਂ ਨੂੰ ਅਪੀਲ ਕੀਤੀ।
Last Updated : Jun 22, 2021, 2:42 PM IST

ABOUT THE AUTHOR

...view details