ਰੁਜ਼ਗਾਰ ਮੇਲੇ 'ਚ 300 ਬੇਰਜ਼ਗਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ - ਪੰਜਾਬ ਸਰਕਾਰ ਵੱਲੋਂ ਲਗਾਇਆ ਰੁਜ਼ਗਾਰ ਮੇਲਾ
ਸੰਗਰੂਰ: ਲਹਿਰਾਗਾਗਾ ਵਿੱਖੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਦੀ ਅਗਵਾਈ ਹੇਠਾਂ ਬਾਬਾ ਹੀਰਾ ਸਿੰਘ ਭੱਠਲ ਕਾਲਜ ਵਿੱਖੇ ਰੁਜ਼ਗਾਰ ਮੇਲਾ ਲਗਾਇਆ ਗਿਆ ਹੈ। ਇਸ ਰੁਜ਼ਗਾਰ ਮੇਲੇ ਵਿਚ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਆਪੋ-ਆਪਣੇ ਕਾਊਂਟਰ ਲਗਾਏ ਗਏ ਅਤੇ ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ ਮੈਡਮ ਜੀਵਨਜੋਤ ਕੌਰ ਦੀ ਦੇਖ-ਰੇਖ ਹੇਠ ਲੱਗੇ ਇਸ ਰੁਜ਼ਗਾਰ ਮੇਲੇ ਵਿੱਚ 300 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਹੋਈਆਂ।