ਦੀਪ ਸਿੱਧੂ ਦੀ ਗ੍ਰਿਫ਼ਤਾਰੀ ਦਿੱਲੀ ਪੁਲਿਸ ਦਾ ਸ਼ਲਾਘਾਯੋਗ ਕਦਮ: ਭਾਰਤ ਭੂਸ਼ਨ ਆਸ਼ੂ - ਪੰਜਾਬੀ ਕਲਾਕਾਰ ਦੀਪ ਸਿੱਧੂ ਗ੍ਰਿਫ਼ਤਾਰ
ਲੁਧਿਆਣਾ: ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਲੀ ਪੁਲਿਸ ਵੱਲੋਂ ਪੰਜਾਬੀ ਕਲਾਕਾਰ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਕਰਵਾਈ ਦੀ ਸ਼ਲਾਘਾ ਕੀਤਾ। ਉਨ੍ਹਾਂ ਕਿਹਾ ਕਿ ਇਹ ਦਿੱਲੀ ਪੁਲਿਸ ਦਾ ਇੱਕ ਚੰਗਾ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲੀ ਪੁਲਿਸ ਨੂੰ ਇਸ ਵਿੱਚ ਸਹੀ ਤਰੀਕੇ ਨਾਲ ਜਾਂਚ ਕਰਕੇ ਲੋਕਾਂ ਦੇ ਸਾਹਮਣੇ ਲਿਆਉਣ ਦੀ ਲੋੜ ਹੈ ਕਿ ਦੀਪ ਸਿੱਧੂ ਨੇ ਕਿਸ ਦੇ ਕਹਿਣ ਤੇ ਸ਼ਾਂਤੀਪੂਰਨ ਚੱਲ ਰਹੇ ਅੰਦੋਲਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਜੋ ਕਿਸਾਨ ਨਿਰਦੋਸ਼ ਹਨ ਉਨ੍ਹਾਂ ਨੂੰ ਕੇਂਦਰ ਤੁਰੰਤ ਰਿਹਾਅ ਕਰੇ।