ਨਾਰਾਜ਼ ਹੋਈ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਨੇ ਮੁੜ ਟੈਂਕੀ ਉੱਤੇ ਚੜ੍ਹ ਕੇ ਦਿੱਤਾ ਧਰਨਾ - Protest By Teachers in Khatkar kalan
ਖਟਕੜ ਕਲਾਂ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਸ਼ਹੀਦ ਦੇ ਪਿੰਡ ਵਿੱਚ ਮੋਰਚਾ ਖੋਲ੍ਹ ਦਿੱਤਾ ਹੈ। 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਘਰ ਨੇੜੇ ਟੈਂਕੀ ’ਤੇ ਚੜ੍ਹ ਕੇ ਧਰਨਾ ਦਿੱਤਾ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਨੂੰ ਭਰਤੀ ਕੀਤਾ ਜਾਵੇਗਾ, ਪਰ ਇਹ ਵਾਅਦਾ ਵਫ਼ਾ ਨਹੀਂ ਹੋਇਆ। ਟੈਂਕੀ 'ਤੇ ਚੜ੍ਹਨ ਵਾਲੀ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਸਿੱਪੀ ਸ਼ਰਮਾ (Protest By Teachers in Khatkar kalan) ਨੇ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਹੈ। ਵੀਡੀਓ ਵਿੱਚ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਟੀਚਰ ਦੱਸ ਰਹੀ ਹੈ ਕਿ ਉਸ ਦੇ ਭਰਾ ਅਰਵਿੰਦ ਕੇਜਰੀਵਾਲ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਸ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।