ਭਿਆਨਕ ਅੱਗ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ 15 ਝੁੱਗੀਆਂ ਸੜ ਕੇ ਸਵਾਹ - As many as 15 migrant workers
ਹੁਸ਼ਿਆਰਪੁਰ: ਪਿੰਡ ਸੀਕਰੀ ਦੀ ਅਨਾਜ ਮੰਡੀ 'ਚ ਸ਼ੁੱਕਰਵਾਰ ਸਵੇਰੇ ਲੱਗੀ ਭਿਆਨਕ ਅੱਗ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ 15 ਦੇ ਕਰੀਬ ਝੁੱਗੀਆਂ ਸੜ ਕੇ ਸਵਾਹ ਹੋ ਗਇਆ। ਇਸ ਕਾਰਨ ਪ੍ਰਵਾਸੀ ਮਜ਼ਦੂਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਜਾਣਕਾਰੀ ਮੁਤਾਬਕ ਸਵੇਰ 9 ਵਜੇ ਦੇ ਕਰੀਬ ਅਚਾਨਕ ਝੁੱਗੀਆਂ 'ਚ ਅੱਗ ਲੱਗ ਗਈ ਤੇ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮੌਕੇ ਤੇ ਲੋਕਾਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਅਸਫ਼ਲ ਰਹੇ।