ਆਸ਼ਾ ਵਰਕਰਾਂ ਨੇ 'ਆਪ' MLA ਨੂੰ ਦਿੱਤਾ ਮੰਗ ਪੱਤਰ, ਰੱਖੀਆਂ ਇਹ ਮੰਗਾਂ
ਹੁਸ਼ਿਆਰਪੁਰ: ਗੜ੍ਹਸ਼ੰਕਰ ਵਿਖੇ ਆਪ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਉਨ੍ਹਾਂ ਦੀ ਰਿਹਾਇਸ਼ ’ਤੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈਕੇ ਮੰਗ ਪੱਤਰ ਦਿੱਤਾ ਹੈ। ਇਸ ਮੰਗ ਪੱਤਰ ਰਾਹੀਂ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੀ ਸਰਕਾਰ ਸਮੇਂ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਸ਼ਾ ਅਤੇ ਆਸ਼ਾ ਫੈਸੀਲੀਟੇਟਰ 2500 ਰੁਪਏ ਬਜਟ ਵਿੱਚ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਸੀ ਜਿਸਨੂੰ ਤੁਰੰਤ ਲਾਗੂ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਦੀ ਪੋਸਟਾਂ ਨੂੰ ਜਲਦ ਭਰਿਆ ਜਾਵੇ ਅਤੇ ਕੋਵਿਡ 19 ਦੌਰਾਨ ਜਿੰਨ੍ਹਾਂ ਆਸ਼ਾ ਵਰਕਰਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ ਜਲਦ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਵਿਧਾਇਕ ਨੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਮੰਗਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਕੇ ਜਲਦ ਪੂਰਾ ਕੀਤਾ ਜਾਵੇਗਾ।