7 ਮਹੀਨਿਆਂ ਤੋਂ ਤਨਖਾਹ ਨਾ ਮਿਲਣ ‘ਤੇ ਆਸ਼ਾ ਵਰਕਰਜ਼ ਨੇ ਲਾਇਆ ਧਰਨਾ - Asha workers protest against Punjab government
ਤਰਨਤਾਰਨ: ਸਿਵਲ ਹਸਪਤਾਲ (Civil Hospital) ਵਿੱਚ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ (Asha workers) ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਹੈ ਇਸ ਮੌਕੇ ਇਨ੍ਹਾਂ ਵਰਕਰਾਂ ਨੇ ਪੰਜਾਬ ਸਰਕਾਰ ਦਾ ਵਿਰੋਧ (Opposition to the Punjab Government) ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਅਮਨਦੀਪ ਕੌਰ ਜੂਨੀਅਨ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆ। ਜਿਸ ਕਰਕੇ ਉਹ ਬਹੁਤ ਮੁਸ਼ਕਲ ਵਿੱਚ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਾਡੀਆਂ ਤਨਖਾਹਾਂ ਜਲਦ ਤੋਂ ਜਲਦ ਪਾਈਆਂ ਜਾਣ। ਰਮਨਦੀਪ ਕੌਰ ਨੇ ਦੱਸਿਆ ਕਿ ਜੇ ਸਾਡੀਆਂ ਤਨਖਾਹਾਂ ਨਾ ਪਾਈਆਂ ਗਈਆਂ ਤਾਂ ਸਾਡਾ ਸੰਘਰਸ਼ ਹੋਰ ਤਿੱਖਾ ਹੋਵੇਗਾ।