ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - protest
ਫਿਰੋਜ਼ਪੁਰ: ਲੰਮੇ ਸਮੇਂ ਤੋਂ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਵਿਖਾਈ ਦੇ ਰਹੇ ਹਨ, ਪਰ ਦੂਜੇ ਪਾਸੇ ਸੱਤਾ ਵਿੱਚ ਚੂਰ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਅਣਦੇਖਾ ਕਰਦੀ ਆ ਰਹੀ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਆਏ ਦਿਨ ਰੋਸ ਵੱਧਦਾ ਜਾ ਰਿਹਾ ਹੈ। ਅੱਜ ਇੱਕ ਵਾਰ ਫਿਰ ਆਸ਼ਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਪੰਜਾਬ ਦੇ ਮੁਲਾਜ਼ਮਾਂ ਵਾਅਦਾ ਖ਼ਿਲਾਫ਼ੀ ਕਰਨ ਦੇ ਇਲਜ਼ਾਮ ਲਾਏ ਹਨ। ਇਨ੍ਹਾਂ ਆਸ਼ਾ ਵਰਕਰਾਂ ਵੱਲੋਂ ਆਪਣੇ ਤਨਖਾਹਾਂ ਨੂੰ ਵਧਾਉਣ ਵਾਸਤੇ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਜੋ ਹੁਣ ਤੱਕ ਕਾਫ਼ੀ ਸੰਘਰਸ਼ ਭਰਿਆ ਰਿਹਾ ਹੈ।