ਸਮੱਸਿਆ ਦੇ ਹੱਲ ਲਈ ਸੀਵਰੇਜ ਬੋਰਡ ਦੇ ਡਾਇਰੈਕਟਰ ਨੇ ਲਿਆ ਜਾਇਜ਼ਾ - ਸੀਵਰੇਜ ਬੋਰਡ ਦੇ ਡਾਇਰੈਕਟਰ ਸਰਿਤਾ ਸ਼ਰਮਾ
ਹੁਸ਼ਿਆਰਪੁਰ: ਪਿਛਲੇ ਲੰਬੇ ਸਮੇਂ ਤੋਂ ਗੜ੍ਹਸ਼ੰਕਰ ਵਿਖੇ ਚਲੀ ਆ ਰਹੀ ਵਾਟਰ ਅਤੇ ਸੀਵਰੇਜ਼ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਵਾਟਰ ਅਤੇ ਸੀਵਰੇਜ ਬੋਰਡ ਦੇ ਡਾਇਰੈਕਟਰ ਸਰਿਤਾ ਸ਼ਰਮਾ ਪੰਜਾਬ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲੈਣ ਲਈ ਪੁੱਜੇ। ਇਸ ਮੌਕੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਰਿਤਾ ਸ਼ਰਮਾ ਵੱਲੋਂ ਗੜ੍ਹਸ਼ੰਕਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਵਾਉਣ ਦੇ ਲਈ ਐਸਟੀਮੇਟ ਬਣਾ ਕੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਿਤਾ ਸ਼ਰਮਾ ਨੇ ਕਿਹਾ ਕਿ ਗੜ੍ਹਸ਼ੰਕਰ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੂਰਨ ਤੌਰ 'ਤੇ ਹੱਲ ਕੀਤਾ ਜਾਵੇਗਾ ਅਤੇ ਗੜ੍ਹਸ਼ੰਕਰ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ।