ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਨੇ ਕੀਤਾ ਚੱਕਾ ਜਾਮ - 26 ਮਾਰਚ ਨੂੰ ਭਾਰਤ ਬੰਦ ਦੇ ਸੱਦਾ
ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਬਾਰਡਰਾਂ 'ਤੇ ਧਰਨਾਂ ਪ੍ਰਦਰਸ਼ਨ ਕਰ ਰਹੇਂ ਹਨ। ਇਸ ਦੇ ਤਹਿਤ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਹੁਸ਼ਿਆਰਪੁਰ 'ਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ। ਇਸ ਦੇ ਤਹਿਤ ਟੋਲ ਪਲਾਜ਼ਾ ਲਾਚੋਵਾਲ ਵਿਖੇ ਕਿਸਾਨ ਆਗੂਆਂ ਨੇ ਰੋਡ ਜਾਮ ਕਰਕੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।