ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਫੂਕੇ ਗਏ ਕੇਂਦਰ ਸਰਕਾਰ ਦੇ ਪੁਤਲੇ
ਫਰੀਦਕੋਟ: ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਦੌਰਾਨੇ ਯੂ ਪੀ ਦੇ ਲਖੀਮਪੁਰ ਖੀਰੀ 'ਚ ਪ੍ਰਦਰਸ਼ਨਕਾਰੀ ਕਿਸਾਨਾਂ ਉੱਪਰ BJP ਸਰਕਾਰ ਦੇ ਮੰਤਰੀ ਬੇਟੇ ਵੱਲੋਂ ਗੱਡੀ ਨਾਲ ਕਿਸਾਨਾਂ ਨੂੰ ਕੁਚਲਿਆ ਗਿਆ ਸੀ। ਜਿਸ ਘਟਨਾ 'ਚ ਕਈ ਕਿਸਾਨ ਮਾਰੇ ਗਏ ਸਨ।ਜਿਸ ਦੇ ਚਲਦੇ ਕਿਸਾਨਾਂ ਵੱਲੋ ਦੋਸ਼ੀਆਂ ਖਿਲਾਫ ਕਾਰਵਾਈ ਨੂੰ ਲੈ ਕੇ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਇਸੇ ਤਹਿਤ ਅੱਜ ਫਰੀਦਕੋਟ ਦੇ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਅਤੇ ਯੂਪੀ ਸਰਕਾਰ ਦੇ ਪੁਤਲੇ ਫੂਕੇ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੀ 5 ਤਾਰੀਕ ਨੂੰ ਲਖੀਮਪੁਰ 'ਚ ਇੱਕ ਮੀਟਿੰਗ ਕੀਤੀ ਜਾਵੇਗੀ ਅਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਕਿਸਾਨ ਆਗੂ ਸੁਰਜੀਤ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਲਖੀਮਪੁਰ 'ਚ ਜੋ ਘਟਨਾ ਹੋਈ ਉਨ੍ਹਾਂ ਦੇ ਅਸਲ ਦੋਸ਼ੀਆਂ ਨੂੰ ਅਜੇ ਤੱਕ ਕੁਝ ਸਖ਼ਤ ਕਾਰਵਾਈ ਨਹੀ ਕੀਤੀ ਗਈ। ਦੋਸ਼ੀ ਮੰਤਰੀ ਨੂੰ ਉਸੇ ਤਰ੍ਹਾਂ ਪਦ ਤੋਂ ਨਹੀਂ ਹਟਿਆ ਗਿਆ ਅਤੇ ਨਾਂ ਹੀ ਉਸ ਦੇ ਬੇਟੇ ਤੇ ਕੋਈ ਸਖ਼ਤ ਕਾਰਵਾਈ ਕੀਤੀ।