ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ - ਫ਼ਤਿਹਗੜ੍ਹ ਸਾਹਿਬ
ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਚੱਕਾ ਜਾਮ ਦੇ ਤਹਿਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਪੂਰਨ ਤੌਰ 'ਤੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਿਸਾਨਾਂ ਦਾ ਵੱਡੀ ਗਿਣਤੀ ਵਿੱਚ ਚੱਕਾ ਜਾਮ ਵਿੱਚ ਸ਼ਮੂਲੀਅਤ ਕਰਕੇ ਸਾਥ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਦਿੱਲੀ ਦੀ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਗਈ।