ਪੰਜਾਬ

punjab

ETV Bharat / videos

ਲੁਧਿਆਣਾ ਦੇ ਪਿੰਡ ਸਰਾਭਾ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ - ਤਸਵੀਰਾਂ ਵੀ ਸੀਸੀਟੀਵੀ ਵਾਇਰਲ

By

Published : May 9, 2022, 11:43 AM IST

ਲੁਧਿਆਣਾ: ਪਿੰਡ ਸਰਾਭਾ ਦੇ ਗੁਰਦੁਆਰਾ ਸਾਹਿਬ (Gurdwara Sahib of village Sarabha) ਵਿੱਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀਆਂ ਕੁਝ ਤਸਵੀਰਾਂ ਵੀ ਸੀਸੀਟੀਵੀ ਵਾਇਰਲ (Pictures also CCTV viral) ਹੋ ਰਹੀਆਂ ਹਨ। ਜਿਸ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਕਾਫੀ ਰੋਸ ਹੈ, ਮਾਮਲਾ ਓਦੋਂ ਸਾਹਮਣੇ ਆਇਆ ਜਦੋਂ ਗੁਰਦੁਆਰਾ ਸਾਹਿਬ ‘ਚ ਇੱਕ ਸ਼ੱਕੀ ਵਿਅਕਤੀ ਵੱਲੋਂ ਇਹ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਮੌਕੇ ‘ਤੇ ਮੌਜੂਦ ਸੰਗਤਾਂ ਵੱਲੋਂ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਉਧਰ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਨੂੰ ਬੇਅਦਬੀ ਦੀ ਘਟਨਾ ਨਹੀਂ ਕਿਹਾ ਜਾ ਰਿਹਾ, ਬਾਲਕਿ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕਾਬੂ ਕੀਤਾ ਗਿਆ ਵਿਅਕਤੀ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਹੈ, ਜਿਸ ਦੀ ਉਨ੍ਹਾਂ ਕੋਲ ਪਹਿਲਾਂ ਹੀ ਸ਼ਿਕਾਇਤ ਦਰਜ ਕਰਵਾਈ ਗਈ ਸੀ।

ABOUT THE AUTHOR

...view details