ਆਟੋ ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ - murder in Ludhiana
ਸਿਟੀ ਲੁਧਿਆਣਾ ਕ੍ਰਾਈਮ ਸਿਟੀ ਬਣਦੀ ਜਾ ਰਹੀ ਹੈ ਲੁਧਿਆਣਾ ਦਾ ਕ੍ਰਾਈਮ ਗ੍ਰਾਫ ਦਿਨੋਂ ਦਿਨ ਵਧਦਾ ਜਾ ਰਿਹਾ ਹੈ, ਕਤਲ ਲੁੱਟ ਖੋਹ ਅਗਵਾ ਦੀਆਂ ਵਾਰਦਾਤਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਸ਼ਿਮਲਾਪੁਰੀ ਤੋਂ ਹੈ ਜਿੱਥੇ ਇਕ ਆਟੋ ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਰਾਤ ਦੀ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਕੰਟਰੋਲ ਰੂਮ ਤੇ ਸੂਚਨਾ ਮਿਲੀ ਸੀ ਕਿ ਇੱਥੇ ਇੱਕ ਵਿਅਕਤੀ ਦੀ ਲਾਸ਼ ਪਈ ਹੈ ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਇਸ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤਾ ਹੋਇਆ ਸੀ ਤੇ ਲਾਸ਼ ਉਸ ਦੇ ਆਟੋ ਰਿਕਸ਼ਾ 'ਚ ਪਈ ਹੋਈ ਸੀ। ਮ੍ਰਿਤਕ ਦੀ ਪਛਾਣ ਸੋਨੂੰ ਦੇ ਰੂਪ ਵਿਚ ਹੋਈ ਹੈ ਜੋ ਆਟੋ ਰਿਕਸ਼ਾ ਕਿਰਾਏ ਤੇ ਲੈ ਕੇ ਚਲਾਉਂਦਾ ਸੀ। ਬੀਤੀ ਰਾਤ ਇਸ ਨੂੰ ਕਿਸੇ ਦੋਸਤ ਦਾ ਫੋਨ ਆਇਆ ਸੀ ਅਤੇ ਹੁਣ ਮ੍ਰਿਤਕ ਦਾ ਮੋਬਾਈਲ ਫੋਨ ਵੀ ਮਿਸਿੰਗ ਹੈ। ਮਾਮਲੇ ਦੀ ਜਾਂਚ ਜਾਰੀ ਹੈ।