ਬਲਵੰਤ ਸਿੰਘ ਰਾਜੋਆਣਾ ਦੀ ਭੈਣ ਵੱਲੋਂ ਕੇਂਦਰ ਨੂੰ ਅਪੀਲ
ਲੁਧਿਆਣਾ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਜਲਦ ਫੈਸਲਾ ਲੈਣ ਦੇ ਆਦੇਸ਼ ਤੋਂ ਬਾਅਦ, ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕੀਤੀ ਕੇਂਦਰ ਨੂੰ ਅਪੀਲ ਕਿਹਾ 27 ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਜੇਲ ਵਿਚ ਬੰਦ ਹਮ, ਉਨ੍ਹਾਂ ਦੇ ਹੱਕ ਵਿੱਚ ਕੀਤਾ ਜਾਵੇ ਫੈਸਲਾ। ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਪਿਛਲੇ ਕਾਫ਼ੀ ਸਮੇਂ ਤੋਂ ਇਲਾਜ ਮਾਣਯੋਗ ਸੁਪਰੀਮ ਕੋਰਟ ਵਿੱਚ ਲਗਾਈ ਗਈ ਅਪੀਲ ਦੇ ਸਬੰਧ ਤੁਸੀਂ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਜਿਸ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਕੇਂਦਰ ਸਰਕਾਰ ਵੱਲੋਂ ਦੋ ਵਾਰ ਸਮਾਂ ਮੰਗਿਆ ਗਿਆ ਸੀ । ਪਰ, ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿੱਚ ਆਪਣਾ ਫੈਸਲਾ ਲੈਣ ਦੀ ਗੱਲ ਕਹੀ ਗਈ ਹੈ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਜਿੱਥੇ ਇੱਕ ਪਾਸੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ। ਉਥੇ ਹੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਭਰਾ ਰਾਜੋਆਣਾ ਨੂੰ ਜੇਲ੍ਹ ਵਿੱਚ 27 ਸਾਲ ਹੋ ਚੁੱਕੇ ਹਨ। ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਜਾਵੇ।