ਸੁਖਬੀਰ ਬਾਦਲ ਦੇ ਅਸਤੀਫੇ ਦੀਆਂ ਖ਼ਬਰਾਂ 'ਤੇ ਬਲਵਿੰਦਰ ਭੂੰਦੜ ਨੇ ਲਾਇਆ ਵਿਰਾਮ, ਕਿਹਾ ... - ਬਲਵਿੰਦਰ ਭੂੰਦੜ ਨੇ ਦਿੱਤਾ ਵਿਰਾਮ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀਆਂ ਚਰਚਾਵਾਂ 'ਤੇ ਪਾਰਟੀ ਦੇ ਬੁਲਾਰੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਇਹ ਸਿਰਫ਼ ਖ਼ਬਰਾਂ ਸਿਰਫ਼ ਅਫਵਾਹਾਂ ਹਨ ਅਤੇ ਅਜਿਹੀ ਕੋਈ ਗੱਲ ਨਹੀਂ ਹੈ। ਉਹਨਾਂ ਨੂੰ ਲੋਕਤਾਂਤਰਿਕ ਪ੍ਰਕਿਰਿਆ ਰਾਹੀਂ ਪਾਰਟੀ ਦਾ ਪ੍ਰਧਾਨ ਥਾਪਿਆ ਗਿਆ ਹੈ। ਜਿੱਤਾਂ-ਹਾਰਾਂ ਮੁੱਢ ਕਦਮੋਂ ਚੱਲਦੀਆਂ ਆ ਰਹੀਆਂ ਹਨ, ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਂਤਾਂ ਅਤੇ ਪੰਥਕ ਕਦਰਾਂ-ਕੀਮਤਾਂ ਨੂੰ ਹਰ ਕੀਮਤ 'ਤੇ ਕਾਇਮ ਰੱਖੇਗਾ। ਅਕਾਲੀ ਦਲ ਪਾਰਟੀ ਦੇ ਅਹੁਦੇਦਾਰਾਂ ਨੂੰ ਵੀ ਅਪੀਲ ਕਰਦਾ ਹੈ ਕਿ ਉਹ ਫ਼ਜ਼ੂਲ ਦੀਆਂ ਅਫ਼ਵਾਹਾਂ ਦੇ ਜਾਲ 'ਚ ਨਾ ਫ਼ਸਣ ਤੇ ਇਸ ਮੋੜ 'ਤੇ ਪੰਥ ਦੀ ਭਲਾਈ ਲਈ ਤੱਤਪਰ ਪੰਥਕ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕਾਰਜਸ਼ੀਲ ਰਹਿਣ ਵਾਸਤੇ ਇੱਕਜੁੱਟ ਹੋਣ।
TAGGED:
Shiromani Akali Dal PC