ਟ੍ਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ 'ਤੇ ਬਰਨਾਲਾ ਪੁਲਿਸ ਹੋਈ ਸਖ਼ਤ - Barnala police are strict on those who violate traffic rules
ਬਰਨਾਲਾ: ਪੁਲਿਸ ਪ੍ਰਸ਼ਾਸਨ (Police Administration) ਵੱਲੋਂ ਸ਼ਹਿਰ ਦੇ ਬਜ਼ਾਰਾਂ ਵਿੱਚ ਨਾਕਾਬੰਦੀ ਕਰਕੇ ਸਖ਼ਤੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮੋਟਰਸਾਈਕਲ ਅਤੇ ਸਕੂਟਰਾਂ ਦੇ ਚਲਾਨ (Invoices of motorcycles and scooters) ਕੱਟੇ ਗਏ ਹਨ। ਇਸ ਮੌਕੇ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ ਨਾਲ ਸਖ਼ਤੀ ਵਰਤੀ ਹੈ। ਇਸ ਮੌਕੇ ਪੁਲਿਸ ਅਫ਼ਸਰ ਮਨੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕਾ ਵਾਸੀਆਂ ਵੱਲੋਂ ਸ਼ਿਕਾਇਤ ਮਿਲੀ ਸੀ, ਕਿ ਇਸ ਸੜਕ 'ਤੇ ਤੇਜ਼ ਰਫ਼ਤਾਰ ਨਾਲ ਗੱਡੀਆਂ (Drive at high speed) ਚਲਾਉਂਦੇ ਹਨ। ਜਿਸ ਕਰਕੇ ਸੜਕ ਹਾਦਸੇ ਵਾਪਰਦੇ ਹਨ ਅਤੇ ਕੁਝ ਨੌਜਵਾਨਾਂ ਵੱਲੋਂ ਮੋਟਰਸਾਈਕਲਾਂ ਦੇ ਪਟਾਕੇ ਮਰਵਾਏ ਜਾਂਦੇ ਹਨ। ਜਿਸ ਕਰਕੇ ਸਥਾਨਕ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।