ਬਰਨਾਲਾ ਪੁਲਿਸ ਨੇ ਪੰਜ ਰੋਜ਼ਾ ਬਾਸਕਟਬਾਲ ਟੂਰਨਾਮੈਂਟ ਕਰਵਾਇਆ - Barnala Police organized a five day basketball tournament against drugs
ਬਰਨਾਲਾ: ਜ਼ਿਲ੍ਹਾ ਪੁਲਿਸ ਵੱਲੋਂ ਕਰਵਾਏ ਗਏ ਪੰਜ ਰੋਜ਼ਾ ਟੂਰਨਾਮੈਂਟ ਵਿੱਚ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਪਟਿਆਲਾ ਦੇ ਆਈ.ਜੀ ਮੁਖਵਿੰਦਰ ਸਿੰਘ ਛੀਨਾ ਨੇ ਬਰਨਾਲਾ ਦੇ ਐਸ.ਐਸ.ਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਇਸ ਟੂਰਨਾਮੈਂਟ ਦਾ ਆਯੋਜਨ ਕਰਕੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੱਚੇ ਬਾਸਕਟਬਾਲ ਵਿੱਚ ਵੀ ਤਰੱਕੀ ਕਰਕੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵੱਲ ਰੋਕਣ ਲਈ ਮੁੱਖ ਮੰਤਰੀ ਅਤੇ ਡੀ.ਜੀ.ਪੀ. ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾਵੇਗੀ ਅਤੇ ਅਜਿਹੇ ਟੂਰਨਾਮੈਂਟ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਸਬੰਧੀ ਐਸਐਸਸੀ ਬਰਨਾਲਾ ਸੰਦੀਪ ਕੁਮਾਰ ਨੇ ਕਿਹਾ ਕਿ ਇੱਕ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪੰਜ ਰੋਜ਼ਾ ਅੰਡਰ-17 ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਭਾਗ ਲਿਆ।