ਬਟਾਲਾ ਧਮਾਕੇ ਦਾ ਦੋਸ਼ੀ ਪੁਲਿਸ ਰਿਮਾਂਡ ਵਿੱਚ, ਪੁੱਛਗਿੱਛ ਜਾਰੀ - Batala latets news
ਬਟਾਲਾ ਵਿੱਚ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਨੂੰ ਲੈ ਕੇ 5 ਸਤੰਬਰ ਨੂੰ ਬਟਾਲਾ ਪੁਲਿਸ ਵੱਲੋਂ ਘਟਨਾ ਦੇ ਅਧਾਰ 'ਤੇ ਪਟਾਕਾ ਫੈਕਟਰੀ ਦੇ ਮਾਲਕ ਦੇ ਪਰਿਵਾਰ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਫਿਰ ਇਸ ਵਿਚ ਜਾਂਚ ਤੋਂ ਬਾਅਦ ਮਾਲਕ ਦੇ ਪਰਿਵਾਰ ਦੇ ਮੈਂਬਰ ਰਮਨਦੀਪ ਸਿੰਘ ਰੋਮੀ ਮੱਟੂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਦ ਕਿ ਮੁਲਜ਼ਮ ਰਮਨਦੀਪ ਸਿੰਘ ਪੁਲਿਸ ਹਿਰਾਸਤ ਵਿਚੋਂ ਫਰਾਰ ਸੀ ਅਤੇ ਰਮਨਦੀਪ ਨੇ 22 ਸਤੰਬਰ ਨੂੰ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਹੁਣ ਬਟਾਲਾ ਪੁਲਿਸ ਵਲੋਂ ਅਦਾਲਤ ਤੋਂ ਆਦੇਸ਼ ਲੈ ਕਾਰਵਾਈ ਕਰਦੇ ਹੋਏ ਆਰੋਪੀ ਰਮਨਦੀਪ ਸਿੰਘ ਰੋਮੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ। ਬਟਾਲਾ ਦੇ ਐੱਸਪੀ ਸੂਬਾ ਸਿੰਘ ਨੇ ਦੱਸਿਆ ਕਿ ਦੋਸ਼ੀ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਹੈ ਅਤੇ ਹੁਣ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ।