Batala:ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੱਕ ਕਲਮ ਛੋੜ ਹੜਤਾਲ - ਪੇ ਕਮਿਸ਼ਨ
ਗੁਰਦਾਸਪੁਰ: ਬਟਾਲਾ ਵਿਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ (Government of Punjab)ਖਿਲਾਫ਼ ਤਿੰਨ ਦਿਨਾਂ ਤੱਕ ਕਲਮ ਛੋੜ ਹੜਤਾਲ ਅਤੇ ਆਨਲਾਈਨ (Online) ਕੰਮ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸੇ ਦੇ ਤਹਿਤ ਵੱਖ ਵੱਖ ਸਰਕਾਰੀ ਮਹਿਕਮਿਆਂ ਦੇ ਕਲੈਰੀਕਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਧਰਨਾ ਦਿਤਾ ਗਿਆ।ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜਿਹੜਾ ਪੇ ਕਮਿਸ਼ਨਰ ਦਿੱਤਾ ਹੈ ਇਹ ਸਿੱਧਾ ਮੁਲਾਜ਼ਮਾਂ ਨਾਲ ਧੋਖਾ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰੋ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ।