ਬਠਿੰਡਾ ਡੀਸੀ ਨੇ ਕਣਕ ਦੀ ਖਰੀਦ ਬਾਰੇ ਸਾਂਝੀ ਕੀਤੀ ਅਹਿਮ ਜਾਣਕਾਰੀ - ਮੰਡੀਆਂ ਵਿੱਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ
ਬਠਿੰਡਾ: ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਜਾਰੀ ਹੈ। ਇਸਨੂੰ ਲੈਕੇ ਸੂਬਾ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਬਠਿੰਡਾ ਵਿਖੇ ਡੀਸੀ ਸ਼ੌਕਤ ਅਹਿਮਦ ਨੇ ਵੀ ਦਾਅਵਾ ਕੀਤਾ ਹੈ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਹੁਣ ਤੱਕ ਜ਼ਿਲ੍ਹੇ ਵਿੱਚ ਹੋਈ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੰਨ੍ਹਾਂ ਵੀ ਮੰਡੀਆਂ ਦਾ ਉਨ੍ਹਾਂ ਦੌਰਾ ਕੀਤਾ ਹੈ ਉੱਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਵਿਖਾਈ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੇ ਅਜਿਹਾ ਨਹੀਂ ਕਿਹਾ ਕਿ ਮੰਡੀ ਵਿੱਚ ਪ੍ਰਬੰਧ ਸਹੀ ਨਹੀਂ ਤੇ ਉਨ੍ਹਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।