ਪਿੰਡ ਵਾਸੀਆਂ ਦਾ ਵੱਡਾ ਉਪਰਾਲਾ, ਚਿੱਟਾ ਵੇਚਦੀਆਂ 2 ਭੈਣਾਂ ਸਮੇਤ 5 ਲੋਕਾਂ ਨੂੰ ਕੀਤਾ ਪੁਲਿਸ ਹਵਾਲੇ
ਬਠਿੰਡਾ: ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਵੱਲੋਂ ਕਮਰਕੱਸੇ ਲਾਏ ਗਏ ਹਨ। ਬਠਿੰਡਾ ਜ਼ਿਲ੍ਹੇ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਨੌਜਵਾਨਾਂ ਵੱਲੋਂ ਨਾਕਾਬੰਦੀ ਕਰ ਕੇ ਕਰੀਬ ਅੱਧੀ ਦਰਜਨ ਨਸ਼ਾ ਤਸਕਰਾਂ ਨੂੰ ਪੁਲੀਸ ਹਵਾਲੇ ਕੀਤਾ ਗਿਆ ਸੀ। ਇਸੇ ਤਰ੍ਹਾਂ ਬੀਤੀ ਰਾਤ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਕਿਰਾਏ ਦਾ ਵਾੜਾ ਲੈ ਕੇ ਨਸ਼ੇ ਦਾ ਕਾਰੋਬਾਰ ਕਰਦੀਆਂ ਦੋ ਸਕੀਆਂ ਭੈਣਾਂ ਸਣੇ ਪੰਜ ਲੋਕਾਂ ਪੁਲਿਸ ਹਵਾਲੇ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਡੇਢ ਗ੍ਰਾਮ ਚਿੱਟਾ ਤੇ ਪੰਜ ਸਰਿੰਜਾਂ ਬਰਾਮਦ ਕੀਤੀਆਂ ਹਨ। ਐਸ ਐਚ ਓ ਨਥਾਣਾ ਵਰੁਣ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਸ਼ਿਕਾਇਤ ਉੱਪਰ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ।