ਚੋਰੀ ਦੇ 15 ਮੋਟਰਸਾਈਕਲਾਂ ਸਣੇ ਦੋ ਚੋਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - bathinda crime news
ਬਠਿੰਡਾ ਵਿਚ ਲਗਾਤਾਰ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਵੇਖਦੇ ਹੋਏ ਪੁਲੀਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਦੋ ਮੋਟਰਸਾਈਕਲ ਚੋਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਪੰਦਰਾਂ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਅਤੇ ਗੁਰਦਿੱਤਾ ਸਿੰਘ ਨੂੰ ਰਾਮਪੁਰਾ ਮਹਿਰਾਜ ਰੋਡ 'ਤੇ ਆਸ ਪਾਸ ਏਰੀਏ ਵਿਚੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੀ ਨਿਸ਼ਾਨਦੇਹੀ ਉਪਰ 15 ਮੋਟਰਸਾਈਕਲ ਵੱਖ ਵੱਖ ਕੰਪਨੀਆਂ ਦੇ ਬਰਾਮਦ ਕੀਤੇ ਗਏ। ਗੁਰਦਿੱਤਾ ਸਿੰਘ ਨਾਬਾਲਗ ਹੋਣ ਕਰਕੇ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਆਕਾਸ਼ਦੀਪ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਕਾਸ਼ਦੀਪ ਜੋ ਕਿ ਬੀ ਏ ਭਾਗ ਦੂਜਾ ਸਾਲ ਦਾ ਵਿਦਿਆਰਥੀ ਹੈ ਜਦੋਂਕਿ ਗੁਰਦਿੱਤਾ ਸਿੰਘ ਗਿਆਰ੍ਹਵੀਂ ਕਲਾਸ ਵਿੱਚ ਪੜ੍ਹਦਾ ਹੈ। ਇਨ੍ਹਾਂ ਵੱਲੋਂ ਘਰੇਲੂ ਜ਼ਰੂਰਤਾਂ ਦੀ ਪੂਰਤੀ ਲਈ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ।