ਬੇਅੰਤ ਇੰਜੀਨੀਅਰਿੰਗ ਕਾਲਜ ਬਣੀ ਯੂਨੀਵਰਸਿਟੀ, ਸਟਾਫ਼ ਨੇ ਲੱਡੂ ਵੰਡ ਮਨਾਈ ਖੁਸ਼ੀ - ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਬਣਾਉਣ ਦਾ ਐਲਾਨ
ਗੁਰਦਾਸਪੁਰ: ਪੰਜਾਬ ਸਰਕਾਰ ਨੇ ਗੁਰਦਾਸਪੁਰ ਦੇ ਬੇਅੰਤ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਨੂੰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸਟਾਫ ਦੇ ਵਿੱਚ ਕਾਫੀ ਖੁਸ਼ੀ ਜਾਹਿਰ ਕੀਤੀ। ਕਾਲਜ ਦੇ ਸਟਾਫ਼ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਬੇਅੰਤ ਇੰਜਨੀਅਰਿੰਗ ਕਾਲਜ ਨੂੰ ਯੂਨੀਵਰਸਿਟੀ ਬਣਾਉਣ ਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਹਲਕੇ ਵਿੱਚ ਯੂਨੀਵਰਸਿਟੀ ਆਉਣ ਨਾਲ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਜ਼ਿਲ੍ਹੇ ਦਾ ਵੀ ਬਹੁਪੱਖੀ ਵਿਕਾਸ ਹੋਵੇਗਾ।