ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਹੋਈ ਆਰੰਭਤਾ - Sri Akhand Path Sahib Ji
ਅੰਮ੍ਰਿਤਸਰ: ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਸ੍ਰੀ ਕੋਠਾ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕੀਤੀ ਸਥਾਪਨਾ ਦੇ ਸਿਰਜਣਾ ਦਿਵਸ ਮੌਕੇ ਜੋ ਕਿ 2 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮਨਾਇਆ ਜਾ ਰਿਹਾ ਹੈ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਾਠ ਦੀ ਆਰੰਭਤਾ ਕੀਤੀ ਗਈ ਹੈ। ਇਸ ਸੰਬਧੀ ਸ੍ਰੀ ਦਰਬਾਰ ਸਾਹਿਬ ਦੇ ਐਡਿਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਕੀਤੀ ਗਈ ਹੈ ਜਿਸਦੇ ਭੋਗ 2 ਜੁਲਾਈ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 1 ਜੁਲਾਈ ਨੂੰ ਸ਼ਾਮ ਰਹਿਰਾਸ ਤੋਂ ਬਾਅਦ ਤੰਤੀ ਸਾਜਾ ਨਾਲ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਵੀ ਸੰਗਤਾਂ ਨੂੰ ਹਾਜ਼ਰੀਆ ਭਰਣ ਦੀ ਅਪੀਲ ਕੀਤੀ ਹੈ।