ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ - ਪੁਲਿਸ ਭਲਾਈ ਫੰਡ ਵਿੱਚ ਵਾਧਾ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਲੈਕੇ ਵੱਡਾ ਫੈਸਲਾ ਗਿਆ ਹੈ। ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਿਸੇ ਵੀ ਅਫਸਰ ਅਤੇ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪੁਲਿਸ ਭਲਾਈ ਫੰਡ ਵਿੱਚ ਵਾਧਾ ਕਰਦੇ ਹੋਏ 10 ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਵੀ.ਕੇ. ਭਵਰਾ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਦੇ ਵੱਖ ਵੱਖ ਵਿਭਾਗਾਂ ਦੇ ਅਫਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਦਬਾਅ ਥੱਲੇ ਨਾ ਆਉਣ ਦੀ ਹਿਦਾਇਤ ਦਿੱਤੀ ਗਈ ਹੈ। ਦੱਸ ਦਈਏ ਕਿ ਜੋ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਲਈ ਜੋ ਐਲਾਨ ਕੀਤਾ ਗਿਆ ਹੈ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਦੌਰਾਨ ਇਹ ਵਾਅਦਾ ਕੀਤਾ ਸੀ ਜਿਸਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ।
TAGGED:
ਭਗਵੰਤ ਮਾਨ ਸਰਕਾਰ