ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਕਿਹਾ ਪੰਜਾਬੀਓ ਤੁਸੀਂ ਕਮਾਲ ਕਰ ਦਿੱਤਾ ਹੁਣ ਰੰਗਲਾ ਪੰਜਾਬ ਬਣਾਵਾਂਗੇ - AAP Road Show in Amritsar
ਪੰਜਾਬ ਵਿੱਚ ਨਵੀਂ ਸਰਕਾਰ ਬਣਨ ਜਾਂ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਅਹੁਦੇਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਆਪਣਾ ਜੇਤੂ ਮਾਰਚ ਕੱਢਿਆ। ਜਿੱਥੇ ਉਨ੍ਹਾਂ ਨੇ ਅੰਮ੍ਰਿਤਸਰ ਅਤੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਸਮੇਂ ਬੋਲਦਿਆ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹੀ ਨਹੀਂ ਸਗੋਂ ਪੰਜਾਬ ਦਾ ਬੱਚਾ ਬੱਚਾ ਮੁੱਖ ਮੰਤਰੀ ਬਣੇਗਾ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਰੋਡ ਸ਼ੋਅ ਹੋਣ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਨਵੇਂ ਬਣੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।
Last Updated : Oct 10, 2022, 2:00 PM IST