ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਮੋਗਾ: ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂਕੇ ਅਤੇ ਫਰੀਦਕੋਟ ਤੋਂ ਸਾਬਕਾ ਸਾਂਸਦ ਸਾਧੂ ਸਿੰਘ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਮੋਗਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੜ੍ਹ ਦੌਰਾਨ ਹੋਏ ਉਨ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਕਿਹਾ ਕਿ ਬੀਬੀਐੱਮਬੀ ਅਤੇ ਪ੍ਰਸ਼ਾਸਨ ਵਿੱਚ ਆਪਸੀ ਤਾਲਮੇਲ ਦੀ ਘਾਟ ਕਾਰਨ ਇਹ ਇੱਕ ਵੱਡਾ ਦੁਖਾਂਤ ਵਾਪਰਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਤਲੁਜ ਦੇ ਨਾਲ ਲੱਗਦੇ ਪਿੰਡ ਜੋ ਕਿ ਹਰ ਸਾਲ ਹੀ ਹੜ੍ਹ ਦੀ ਚਪੇਟ ਵਿੱਚ ਆ ਜਾਂਦੇ ਹਨ ਇਨ੍ਹਾਂ ਦਾ ਪੱਕਾ ਪ੍ਰਬੰਧ ਕਰਕੇ ਇਨ੍ਹਾਂ ਦੇ ਹੋਣ ਵਾਲੇ ਨੁਕਸਾਨ ਤੋਂ ਉਨ੍ਹਾਂ ਨੂੰ ਬਚਾਇਆ ਜਾਵੇ।
Last Updated : Aug 25, 2019, 1:27 PM IST