ਸਾਕਾ ਨੀਲਾ ਤਾਰਾ ਨਾ ਭੁੱਲਣ ਵਾਲਾ ਦੁਖਾਂਤ: ਲੌਂਗੋਵਾਲ - SGPC
ਅੰਮ੍ਰਿਤਸਰ: ਅੱਜ ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਾਕਾ ਨੀਲਾ ਤਾਰਾ ਕਦੇ ਨਾ ਭੁੱਲਣ ਵਾਲਾ ਦੁਖਾਂਤ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ 35 ਸਾਲ ਪਹਿਲਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ ਸੀ ਅਤੇ ਉਸੇ ਦੀ ਯਾਦ 'ਚ ਹਰ ਸਾਲ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ।