ਭਾਈ ਮਰਦਾਨਾ ਵਿਭਾਗ ਰਾਹੀਂ ਮੁਫਤ ਡਿਗਰੀ ਕਰਵਾਏਗੀ ਕਾਸ਼ੀ ਯੂਨੀਵਰਸਿਟੀ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਈ ਮਰਦਾਨਾ ਵਿਭਾਗ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਗੁਰੂ ਕਾਸ਼ੀ ਦੇ ਚਾਂਸਲਰ ਡਾ.ਜੇ ਐਸ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਪੁਰਾਣੇ ਵਿਰਸੇ ਅਤੇ ਰਾਗਾ ਸਾਜ਼ਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਜਾ ਰਿਹਾ ਹੈ ਜਿਸਦਾ ਵਿਦਿਆਰਥੀ ਦੋ ਸਾਲ ਦਾ ਡਿਪਲੋਮਾ ਕੋਰਸ ਤਿੰਨ ਸਾਲਾ ਡਿਗਰੀ ਕੋਰਸ ਅਤੇ ਇੱਕ ਸਾਲਾ ਸਰਟੀਫਿਕੇਟ ਕੋਰਸ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਇੱਕ ਵੱਖਰਾ ਮਿਊਜੀਅਮ ਵਿਭਾਗ ਬਣਾਇਆ ਜਾ ਰਿਹਾ ਹੈ ਜਿਸ ਵਿੱਚ ਦਾਖ਼ਲਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਬਿਲਕੁਲ ਮੁਫ਼ਤ ਕੋਰਸ ਕਰਵਾਏ ਜਾਣਗੇ,ਜਿਸ ਵਿੱਚ ਸਿਰਫ਼ ਰਜਿਸਟਰੇਸ਼ਨ ਫ਼ੀਸ ਹੋਵੇਗੀ ਬਾਕੀ ਸਾਰੀ ਸਿੱਖਿਆ ਮੁਫ਼ਤ ਹੋਵੇਗੀ। ਉਨ੍ਹਾਂ ਦੱਸਿਆ ਕਿ ਭਾਈ ਮਰਦਾਨਾ ਚੇਅਰ ਸਥਾਪਿਤ ਕਰਨ ਲਈ ਇੱਕ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਈ ਗਈ ਹੈ।