ਭਾਰਤ ਬੰਦ: ਮਜ਼ੂਦਰ ਯੂਨੀਅਨਾਂ ਨੇ ਜਲੰਧਰ ਦੇ ਫੋਕਲ ਪੁਆਇੰਟ ਨੂੰ ਕੀਤਾ ਬੰਦ - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਐਲਾਨ
ਵੱਖ-ਵੱਖ ਟਰੇਡ ਯੂਨੀਅਨ, ਕਿਸਾਨ ਜਥੇਬੰਦੀਆਂ ਅਤੇ ਹੋਰ ਕਰੀਬ ਢਾਈ ਸੌ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦਾ ਵਿਆਪਕ ਅਸਰ ਜਲੰਧਰ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਮਜ਼ਦੂਰ ਯੂਨੀਅਨਾਂ ਨੇ ਜਲੰਧਰ ਦੇ ਫੋਕਲ ਪੁਆਇੰਟ ਨੂੰ ਬੰਦ ਕਰਵਾ ਦਿੱਤਾ। ਸਰਕਾਰਾਂ ਦੇ ਮੁਰਦਾਬਾਦ ਦੇ ਨਾਅਰੇ ਅਤੇ ਆਪਣੀਆਂ ਯੂਨੀਅਨਾਂ ਦੇ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਇਹ ਲੋਕ ਉਨ੍ਹਾਂ ਜਥੇਬੰਦੀਆਂ ਦਾ ਹਿੱਸਾ ਹਨ, ਜਿਨ੍ਹਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਅੱਜ ਸਵੇਰ ਤੋਂ ਹੀ ਇਹ ਲੋਕ ਜਲੰਧਰ ਦੇ ਫੋਕਲ ਪੁਆਇੰਟ 'ਤੇ ਧਰਨਾ ਲਗਾ ਕੇ ਬੈਠੇ ਹਨ ਅਤੇ ਫੋਕਲ ਪੋਆਇੰਟ ਦੇ ਰਸਤੇ ਨੂੰ ਰੋਕ ਕੇ ਕਿਸੇ ਨੂੰ ਵੀ ਆਉਣ ਜਾਣ ਨਹੀਂ ਦੇ ਰਹੇ। ਜ਼ਿਕਰਯੋਗ ਹੈ ਕਿ ਅੱਜ ਕਰੀਬ ਢਾਈ ਸੌ ਜਥੇਬੰਦੀਆਂ ਵੱਲੋਂ ਜਿਨ੍ਹਾਂ ਵਿੱਚ ਕਿਸਾਨ ਜਥੇਬੰਦੀਆਂ, ਅਲੱਗ-ਅਲੱਗ ਸੰਗਠਨ ਅਤੇ ਟਰੇਡ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤ ਬੰਦ ਕੀਤਾ ਹੈ।