ਸੂਬੇ 'ਚ ਅਮਨ ਕਾਨੂੰਨ ਦੇ ਹਾਲਾਤਾਂ ਨੂੰ ਲੈ ਕੇ ਭਾਰਤ ਭੂਸ਼ਣ ਆਸ਼ੂ ਨੇ ਘੇਰੀ 'ਆਪ' ਸਰਕਾਰ - Bharat Bhushan Ashu surrounds
ਬਰਨਾਲਾ: ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ (Former Congress Minister) ਭਾਰਤ ਭੂਸ਼ਣ ਆਸ਼ੂ ਲੋਕ ਸਭਾ ਸੰਗਰੂਰ ਜ਼ਿਮਨੀ ਚੋਣ (Lok Sabha Sangrur by-election) ਪ੍ਰਚਾਰ ਲਈ ਬਰਨਾਲਾ ਪਹੁੰਚੇ। ਇਸ ਮੌਕੇ ਪੰਜਾਬ ਵਿੱਚ ਵਿਗੜਦੇ ਹਾਲਾਤਾਂ, ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕਦੇ ਹੋਏ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ 3 ਮਹੀਨਿਆਂ ਵਿੱਚ ਪੰਜਾਬ ਦੇ ਹਾਲਾਤ ਵਿਗੜ ਚੁੱਕੇ ਹਨ। ਜੇਕਰ ਇਹੀ ਹਾਲਾਤ ਰਹੇ ਤਾਂ ਆਉਣ ਵਾਲੇ ਕੁਝ ਸਮੇਂ ਵਿੱਚ ਸਭ ਕੁਝ ਆਊਟ ਆਫ਼ ਕੰਟਰੋਲ ਹੋ ਜਾਵੇਗਾ। ਪੰਜਾਬ ਦੇ ਲੋਕਾਂ ਨੇ ਬਹੁਮਤ ਦੇ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਾਈ ਸੀ, ਪਰ ਅੱਜ ਪੰਜਾਬ ਦੇ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।