ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ - Farmers strike outside DC office
ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਕਿਸਾਨ ਆਗੂ ਜਗਸੀਰ ਸਿੰਘ ਝੁੰਬਾ ਦਾ ਕਹਿਣਾ ਹੈ ਕਿ ਗੁਲਾਬੀ ਸੁੰਡੀ ਦੇ ਨਾਲ ਨਰਮੇ ਦਾ ਭਾਰੀ ਨੁਕਸਾਨ ਹੋਣ ਕਾਰਨ ਸਰਕਾਰ ਵੱਲੋਂ ਨਰਮੇ ਦੀ ਫ਼ਸਲ ਖ਼ਰਾਬ ਹੋਣ ਤੇ ਪੈਸੇ ਦਿੱਤੇ ਗਏ ਸੀ ਉਹ ਅਜੇ ਛੋਟੇ ਕਿਸਾਨਾਂ ਨੂੰ ਨਹੀਂ ਮਿਲੇ ਹਨ। ਵੱਡੇ ਕਿਸਾਨ ਅਕਾਲੀ ਜਾਂ ਕਾਂਗਰਸੀ ਸੀ ਉਹ ਆਪਣੇ ਮੁਆਵਜਾ ਦੇ ਪੈਸੇ ਲੈ ਗਏ ਹਨ।