SKM ਦੇ ਸੱਦੇ 'ਤੇ BKU ਉਗਰਾਹਾਂ ਨੇ ਲਗਾਇਆ ਡੀਸੀ ਦਫ਼ਤਰ ਸਾਹਮਣੇ ਧਰਨਾ
ਬਠਿੰਡਾ: ਡੀਸੀ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਸਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਯੁਨੀਅਨ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਅੱਜ ਸਾਡਾ ਧਰਨਾ ਹੈ। ਉਨ੍ਹਾਂ ਕਿਹਾ ਕਿ ਫ਼ਸਲ ਐਮਐਸਪੀ ਤੋਂ ਘਟ ਰੇਟ ਤੇ ਖ਼ਰੀਦ ਰਹੇ ਹਨ। ਉਨ੍ਹਾਂ ਸਰਕਾਰ 'ਤੇ ਦੋਸ਼ ਲਾਏ ਹਨ ਕਿ ਸਰਕਾਰ ਖ਼ਰੀਦ ਤੋਂ ਭੱਜ ਰਹੀ ਹੈ ਅਤੇ ਇਸ ਨੂੰ ਪ੍ਰਾਈਵੇਟ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡੀਸੀ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜ ਰਹੇ ਹਾਂ ਜੇਕਰ ਫਿਰ ਵੀ ਨਾ ਹੱਲ ਹੋਇਆ ਤਿੱਖਾ ਸੰਘਰਸ਼ ਕੀਤਾ ਜਾਵੇਗਾ।