ਮਹਿੰਗਾਈ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ - bharti Communist Party
ਮਾਨਸਾ: ਕੇਂਦਰ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕੀਤੇ ਜਾ ਰਹੇ ਹਨ। ਇਸ ਦੇ ਵਿਰੋਧ 'ਚ ਭਾਰਤੀ ਕਮਿਊਨਿਸਟ ਪਾਰਟੀ ਨੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਗਾਤਾਰ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਕਰ ਰਹੀ ਹੈ। ਇਸ ਨਾਲ ਆਮ ਵਰਗ ਦਾ ਬਜਟ ਹਿੱਲ ਗਿਆ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਅਸੀਂ ਇਹ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਇਕ ਹਫਤਾ ਪੂਰੇ ਪੰਜਾਬ ਪੱਧਰ 'ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਹ ਅਰਥੀ ਫੂਕ ਮੁਜ਼ਾਹਰੇ ਕਰ ਰਹੇ ਹਾਂ।